ਕਾਨਪੁਰ ਵਿੱਚ ਕਿਸੇ ਨੇ ਮੋਦੀ ਤੇ ਸ਼ਾਹ ਦੇ ਪੋਸਟਰਾਂ ਤੇ ਸਿਆਹੀ ਮੱਲ ਕੇ ਕੱਢਿਆ ਆਪਣਾ ਗੁੱਸਾ

ਕਾਨਪੁਰ- ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਲਾਏ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਪੋਸਟਰਾਂ ‘ਤੇ ਸਿਆਹੀ ਮਲੀ ਗਈ। ਸ਼ਾਹ ਦੀ ਪ੍ਰਧਾਨਗੀ ਵਿਚ ਇੱਥੇ ਪ੍ਰਦੇਸ਼ ਦੇ ਨੇਤਾਵਾਂ ਦੀ ਇਕ ਬੈਠਕ ਹੋਣ ਵਾਲੀ ਹੈ। ਭਾਜਪਾ ਸ਼ਹਿਰ ਪ੍ਰਧਾਨ ਸੁਰਿੰਦਰ ਮੈਥਾਨੀ ਨੇ ਕਿਹਾ ਕਿ ਅਣਪਛਾਤੇ ਲੋਕਾਂ ਨੇ ਮਾਲ ਰੋਡ, ਵੀ. ਆਈ. ਪੀ. ਰੋਡ ਤੇ ਸ਼ਹਿਰ ਦੇ ਹੋਰ ਇਲਾਕਿਆਂ ਵਿਚ ਲਾਏ ਗਏ ਪ੍ਰਧਾਨ ਮੰਤਰੀ ਦੀ ਫੋਟੋ ਵਾਲੇ ਪੋਸਟਰਾਂ ‘ਚੋਂ ਇਕ ਪੋਸਟਰ ਅਤੇ ਭਾਜਪਾ ਪ੍ਰਧਾਨ ਦੀ ਤਸਵੀਰ ਵਾਲੇ ਕਈ ਹੋਡਿੰਗ ‘ਤੇ ਸਿਆਹੀ ਮਲ ਦਿੱਤੀ।  ਉਨ੍ਹਾਂ ਨੇ ਦੱਸਿਆ ਕਿ ਇਸ ਬਾਰੇ ਜ਼ਿਲਾ ਅਤੇ ਪੁਲਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਪੋਸਟਰਾਂ ‘ਤੇ ਕਾਲਖ ਮਲਣ ਕਾਰਨ ਭਾਜਪਾ ਵਰਕਰਾਂ ਵਿਚ ਰੋਸ ਹੈ। ਪੋਸਟਰਾਂ ਅਤੇ ਹੋਡਿੰਗ ਵਿਚ ਕਾਲਖ ਮਲਣ ਵਾਲਿਆਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਪੋਸਟਰਾਂ ਨੂੰ ਹਟਵਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅੱਜ  ਦੁਪਹਿਰ ਅਮਿਤ ਸ਼ਾਹ ਮਿਸ਼ਨ 2017 ਅਧੀਨ ਉੱਤਰ ਪ੍ਰਦੇਸ਼ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਸੀਨੀਅਰ ਵਰਕਰਾਂ ਦੀ ਬੈਠਕ ਲੈਣ ਕਾਨਪੁਰ ਆ ਰਹੇ ਹਨ।

ਡੇਲੀ ਸਿੱਖ ਨਿਊਜ਼ ਵੇਬਸਾਇਟ ਉੱਪਰ ਪਾਇਆ ਜਾਣ ਵਾਲਾ ਸਾਰਾ ਡਾਟਾ Admin Team ਵੱਲੋਂ ਪਾਇਆ ਜਾਂਦਾ ਹੈ, ਪਰ ਇਸ ਵੇਬਸਾਇਟ ਉੱਪਰ ਛਪੀ ਸਮੱਗਰੀ ਨਾਲ ਸਦਾ ਸੇਹ੍ਮਤ ਹੋਣਾ ਜਰੂਰੀ ਨਹੀ ਹੈ | ਡੇਲੀ ਸਿੱਖ ਨਿਊਜ਼ ਵੇਬਸਾਇਟ ਵਰਲਡ ਸਿੱਖ ਫ਼ੇਡਰੇਸ਼ਨ ਦੀ ਸੰਪੱਤੀ ਹੈ | ਬਿਨਾਂ ਆਗਿਆ ਇਸ ਵੇਬਸਾਇਟ ਦਾ ਕਨਟੇਂਟ (ਡਾਟਾ) ਕਿਸੇ ਹੋਰ ਵੇਬਸਾਇਟ ਤੇ ਪਾਉਣਾ ਜਾਣ ਫੇਰ ਇਸ ਵੇਬਸਾਇਟ ਦੀ ਕਾਪੀ ਕਰਨ ਦੀ ਮਨਾਹੀ ਹੈ |

Newsletter

ਕਿਰਪਾ ਕਰਕੇ ਆਪਣੀ Email ਭਰੋ | ਅਸੀਂ ਹਰ ਰੋਜ਼ ਹੋ ਰਹੀਆਂ ਅਪਡੇਟ ਬਾਰੇ ਤਹਾਨੂੰ ਜਾਣਕਾਰੀ Email ਰਾਹੀਂ ਭੇਜ ਸਕਦੇ ਹਾਂ |

© 2014-15 All right reserved | Designed & Developed by: Kokri Web Development

Back to Top