ਰੱਬ ਕਿੱਥੇ ਹੈ ?

ਕੋਈ ਲੱਭੇ ਓਹਨੂੰ ਗੁਰਦਵਾਰੇ ਤੇ ਕੋਈ ਲੱਭਦਾ ਸਾਧ ਦੇ ਡੇਰੇ,

ਇਹਨੀ ਥਾਈਂ ਰੱਬ ਨਹੀਂ ਲੱਭਣਾ ਓਹ ਤਾਂ ਬੈਠਾ ਅੰਦਰ ਤੇਰੇ|

 

ਕੋਈ ਲਭੇ ਓਹਨੂੰ ਜੰਗਲਾਂ ਦੇ ਵਿੱਚ ਤੇ ਕੋਈ ਲਭਦਾ ਵਿੱਚ ਮਸੀਤੇ,

ਕੋਈ ਕਹੰਦਾ ਓਹਨੂੰ ਪਾਉਣ ਲਈ ਮੈ ਕੀ ਕੀ ਕੰਮ ਨਹੀਂ ਕੀਤੇ,

ਕਈਆਂ ਨੇ ਤਾਂ ਰੱਬ ਪਾਉਣ ਦੀ ਖਾਤਿਰ ਪੈਰ ਵੀ ਧੋ ਧੋ ਪੀਤੇ,

ਕੋਈ ਮੜੀਆਂ ਤੇ ਦੀਵੇ ਜਗਾਵੇ ਤੇ ਕੋਈ ਮਾਲਾ ਫੇਰੇ,

ਇਹਨੀ ਥਾਈਂ ਰੱਬ ਨਹੀਂ ਲੱਭਣਾ ਓਹ ਤਾਂ ਬੈਠਾ ਅੰਦਰ ਤੇਰੇ|

 

ਬਾਣੀ ਪੜ ਪੜ ਜਨਮ ਗਵਾਇਆ ਪਰ ਗੁਰੂ ਦੀ ਮੱਤ ਨਹੀਂ ਪਾਈ,

ਗਿਣਤੀਆਂ ਮਿਣਤੀਆਂ ਵਿੱਚ ਪੈ ਕੇ ਬੰਦਿਆ ਤੂੰ ਸਾਰੀ ਉਮਰ ਗਵਾਈ,

ਰੱਬ ਨੂੰ ਪਾਉਣ ਵਾਸਤੇ ਬੰਦਿਆ ਤੂੰ ਕਿਹੜੀ ਕਿਹੜੀ ਵਾਹ ਨਹੀਂ ਲਾਈ,

ਤੀਰਥ ਨਾਤੇ,ਮੱਥੇ ਟੇਕੇ ਹਰ ਧਾਰਮਿਕ ਸਥਾਨ ਦੇ ਲਾਏ ਗੇੜੇ,

ਇਹਨੀ ਥਾਈਂ ਰੱਬ ਨਹੀਂ ਲੱਭਣਾ ਓਹ ਤਾਂ ਬੈਠਾ ਅੰਦਰ ਤੇਰੇ|

 

ਰੱਬ ਨੂੰ ਪਾਉਣ ਦਾ ਇੱਕੋ ਤਰੀਕਾ ਸੱਚ ਦਾ ਰਸਤਾ ਫੱੜਨਾ,

ਰੱਬੀ ਗੁਣਾ ਨੂੰ ਧਾਰ ਕੇ ਅੰਦਰ ਵਿਕਾਰਾਂ ਨੂੰ ਬਾਹਰ ਕਰਨਾ,

 “ਸਬਦਿ ਮਰਹੁ ਫਿਰਿ ਜੀਵਹੁ ਸਦ ਹੀ” ਕਹੇ ਅਨੁਸਾਰ ਮਰਨਾ,

ਰੱਬ ਨੂੰ ਪਾਉਣ ਦੀ ਖਾਤਿਰ ਬੰਦਾ ਓਦਾਂ ਕਰਦਾ ਯਤਨ ਬਥੇਰੇ,

ਇਹਨੀ ਥਾਈਂ ਰੱਬ ਨਹੀਂ ਲੱਭਣਾ ਓਹ ਤਾਂ ਬੈਠਾ ਅੰਦਰ ਤੇਰੇ|

ਵਰਿੰਦਰ ਸਿੰਘ (ਗੋਲਡੀ)

ਡੇਲੀ ਸਿੱਖ ਨਿਊਜ਼ ਵੇਬਸਾਇਟ ਉੱਪਰ ਪਾਇਆ ਜਾਣ ਵਾਲਾ ਸਾਰਾ ਡਾਟਾ Admin Team ਵੱਲੋਂ ਪਾਇਆ ਜਾਂਦਾ ਹੈ, ਪਰ ਇਸ ਵੇਬਸਾਇਟ ਉੱਪਰ ਛਪੀ ਸਮੱਗਰੀ ਨਾਲ ਸਦਾ ਸੇਹ੍ਮਤ ਹੋਣਾ ਜਰੂਰੀ ਨਹੀ ਹੈ | ਡੇਲੀ ਸਿੱਖ ਨਿਊਜ਼ ਵੇਬਸਾਇਟ ਵਰਲਡ ਸਿੱਖ ਫ਼ੇਡਰੇਸ਼ਨ ਦੀ ਸੰਪੱਤੀ ਹੈ | ਬਿਨਾਂ ਆਗਿਆ ਇਸ ਵੇਬਸਾਇਟ ਦਾ ਕਨਟੇਂਟ (ਡਾਟਾ) ਕਿਸੇ ਹੋਰ ਵੇਬਸਾਇਟ ਤੇ ਪਾਉਣਾ ਜਾਣ ਫੇਰ ਇਸ ਵੇਬਸਾਇਟ ਦੀ ਕਾਪੀ ਕਰਨ ਦੀ ਮਨਾਹੀ ਹੈ |

Newsletter

ਕਿਰਪਾ ਕਰਕੇ ਆਪਣੀ Email ਭਰੋ | ਅਸੀਂ ਹਰ ਰੋਜ਼ ਹੋ ਰਹੀਆਂ ਅਪਡੇਟ ਬਾਰੇ ਤਹਾਨੂੰ ਜਾਣਕਾਰੀ Email ਰਾਹੀਂ ਭੇਜ ਸਕਦੇ ਹਾਂ |

© 2014-15 All right reserved | Designed & Developed by: Kokri Web Development

Back to Top